ਪਿੰਡ ਭਗਵਾਨਪੁਰਾ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਸਰਪੰਚ ਗੁਰਮੇਜ ਸਿੰਘ 500 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ

Picture of Jantak khabar

Jantak khabar

FOLLOW US:

ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਸਾਬਕਾ ਸਰਪੰਚ ਗੁਰਮੇਜ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਬਚਿੱਤਰ ਸਿੰਘ ਸੋਨੂੰ ਸਮੇਤ ਪੰਜ ਸੌ ਪਰਿਵਾਰ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ

ਦੱਸ ਦੇਈਏ ਕਿ ਸਾਬਕਾ ਸਰਪੰਚ ਗੁਰਮੇਜ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਵੱਲੋਂ ਇਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਇਸ ਰੋਡ ਸ਼ੋਅ ਦਾ ਹਿੱਸਾ ਬਣੇ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਸਮੂਹ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ

ਇਸ ਉਪਰੰਤ ਪਾਰਟੀ ਵਿੱਚ ਸ਼ਮੂਲੀਅਤ ਕਰਦੇ ਸਮੇਂ ਗੁਰਮੇਜ ਸਿੰਘ ਅਤੇ ਇਨ੍ਹਾਂ ਪਰਿਵਾਰਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਭਰਵਾਂ ਸਵਾਗਤ ਕਰਦੇ ਹੋਏ ਆਤਿਸ਼ਬਾਜ਼ੀ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਇਸ ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਪੰਜ ਸੌ ਪਰਿਵਾਰਾਂ ਦਾ ਅਤੇ ਸਾਬਕਾ ਸਰਪੰਚ ਗੁਰਮੇਜ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਸੋਨੂੰ ਭਗਵਾਨ ਪੁਰਾ ਨੂੰ ਹਰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਜਿੱਥੇ ਕਾਂਗਰਸ ਪਾਰਟੀ ਦੇ ਹਰ ਵਰਕਰ ਦਾ ਮਨ ਦੁਖੀ ਕੀਤਾ ਹੈ ਉੱਥੇ ਹੀ ਮੋਹਤਬਾਰਾਂ ਨੂੰ ਵੀ ਮਿੱਟੀ ਵਿੱਚ ਰੋਲਿਆ ਜਿਸ ਨੂੰ ਲੈ ਕੇ ਇਹ ਮੋਹਤਬਾਰ ਪੂਰੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਵਰਕਰ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ

Jantak khabar
Author: Jantak khabar

Leave a Comment

Your email address will not be published. Required fields are marked *

5
पंजाब में आई भयंकर बाढ़ का ज़िम्मेदार आप किसे मानते हैं?

और पढ़ें
हिमाचल प्रदेश
उत्तर प्रदेश
मनोरंजन